ਸਵਯੇ ਸ੍ਰੀ ਮੁਖਬਾਕ੍ਯ੍ਯ ਮਹਲਾ ੫ ||ੴ ਸਤਿਗੁਰ ਪ੍ਰਸਾਦਿ ॥ਕਾਚੀ ਦੇਹ, ਮੋਹ ਫੁਨਿ ਬਾਂਧੀ, ਸਠ ਕਠੋਰ ਕੁਚੀਲ ਕੁਗਿਆਨੀ ॥ ਧਾਵਤ ਭ੍ਰਮਤ, ਰਹਨੁ ਨਹੀ ਪਾਵਤ, ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥ ਜੋਬਨ ਰੂਪ, ਮਾਇਆ ਮਦ ਮਾਤਾ, ਬਿਚਰਤ ਬਿਕਲ ਬਡੌ ਅਭਿਮਾਨੀ ॥ਪਰ ਧਨ, ਪਰ ਅਪਵਾਦ, ਨਾਰਿ ਨਿੰਦਾ, ਯਹ ਮੀਠੀ, ਜੀਅ ਮਾਹਿ ਹਿਤਾਨੀ ॥ ਬਲਬੰਚ ਛਪਿ ਕਰਤ ਉਪਾਵਾ, ਪੇਖਤ ਸੁਨਤ ਪ੍ਰਭ ਅੰਤਰਜਾਮੀ ॥ ਸੀਲ ਧਰਮ ਦਯਾ ਸੁਚ ਨਾਸ੍ਤਿ, ਆਇਓ ਸਰਨਿ ਜੀਅ ਕੇ ਦਾਨੀ ॥ ਕਾਰਣ ਕਰਣ ਸਮਰਥ ਸਿਰੀਧਰ, ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥
ਕੀਰਤਿ ਕਰਨ ਸਰਨ ਮਨਮੋਹਨ, ਜੋਹਨ ਪਾਪ ਬਿਦਾਰਨ ਕਉ ॥ ਹਰਿ ਤਾਰਨ ਤਰਨ, ਸਮਰਥ ਸਭੈ, ਬਿਧਿ ਕੁਲਹ ਸਮੂਹ ਉਧਾਰਨ ਸਉ ॥ ਚਿਤ, ਚੇਤਿ ਅਚੇਤ, ਜਾਨਿ ਸਤਸੰਗਤਿ, ਭਰਮ ਅੰਧੇਰ ਮੋਹਿਓ, ਕਤ ਧਂਉ ॥ ਮੂਰਤ, ਘਰੀ ਚਸਾ ਪਲੁ ਸਿਮਰਨ, ਰਾਮ ਨਾਮੁ ਰਸਨਾ ਸੰਗਿ ਲਉ ॥ ਹੋਛਉ ਕਾਜੁ, ਅਲਪ ਸੁਖ ਬੰਧਨ, ਕੋਟਿ ਜਨੰਮ ਕਹਾ ਦੁਖ ਭਂਉ ॥ ਸਿਖ੍ਯ੍ਯਾ, ਸੰਤ ਨਾਮੁ ਭਜੁ ਨਾਨਕ, ਰਾਮ ਰੰਗਿ ਆਤਮ ਸਿਉ ਰਂਉ ॥੨॥
ਰੰਚਕ ਰੇਤ ਖੇਤ ਤਨਿ ਨਿਰਮਿਤ, ਦੁਰਲਭ ਦੇਹ ਸਵਾਰਿ ਧਰੀ ॥ ਖਾਨ ਪਾਨ ਸੋਧੇ ਸੁਖ ਭੁੰਚਤ, ਸੰਕਟ ਕਾਟਿ ਬਿਪਤਿ ਹਰੀ ॥ ਮਾਤ ਪਿਤਾ ਭਾਈ ਅਰੁ ਬੰਧਪ, ਬੂਝਨ ਕੀ ਸਭ ਸੂਝ ਪਰੀ ॥ ਬਰਧਮਾਨ ਹੋਵਤ ਦਿਨ ਪ੍ਰਤਿ, ਨਿਤ ਆਵਤ ਨਿਕਟਿ ਬਿਖੰਮ ਜਰੀ ॥ਰੇ ਗੁਨ ਹੀਨ, ਦੀਨ, ਮਾਇਆ ਕ੍ਰਿਮ, ਸਿਮਰਿ ਸੁਆਮੀ ਏਕ ਘਰੀ ॥ ਕਰੁ ਗਹਿ ਲੇਹੁ, ਕ੍ਰਿਪਾਲ ਕ੍ਰਿਪਾ ਨਿਧਿ, ਨਾਨਕ ਕਾਟਿ ਭਰੰਮ ਭਰੀ ॥੩॥
ਰੇ ਮਨ ਮੂਸ ਬਿਲਾ ਮਹਿ ਗਰਬਤ, ਕਰਤਬ ਕਰਤ ਮਹਾਂ ਮੁਘਨਾਂ ॥ ਸੰਪਤ ਦੋਲ ਝੋਲ ਸੰਗਿ ਝੂਲਤ, ਮਾਇਆ ਮਗਨ ਭ੍ਰਮਤ ਘੁਘਨਾ ॥ ਸੁਤ ਬਨਿਤਾ ਸਾਜਨ ਸੁਖ ਬੰਧਪ, ਤਾ ਸਿਉ ਮੋਹੁ ਬਢਿਓ ਸੁ ਘਨਾ ॥ ਬੋਇਓ ਬੀਜੁ, ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾਂ ॥ ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ, ਭੁੰਚਤ ਭੁਗਤਿ ਭੂਖ ਭੁਖਨਾ ॥ ਸਿਮਰਿ ਗੁਪਾਲ ਦਇਆਲ ਸਤਸੰਗਤਿ, ਨਾਨਕ ਜਗੁ ਜਾਨਤ ਸੁਪਨਾ ॥੪॥
ਦੇਹ ਨ ਗੇਹ, ਨ ਨੇਹ ਨ ਨੀਤਾ, ਮਾਇਆ ਮਤ ਕਹਾ ਲਉ ਗਾਰਹੁ ॥ ਛਤ੍ਰ ਨ ਪਤ੍ਰ ਨ ਚਉਰ ਨ ਚਾਵਰ, ਬਹਤੀ ਜਾਤ ਰਿਦੈ ਨ ਬਿਚਾਰਹੁ ॥ ਰਥ ਨ ਅਸ੍ਵ, ਨ ਗਜ ਸਿੰਘਾਸਨ, ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥ਸੂਰ ਨ ਬੀਰ, ਨ ਮੀਰ ਨ ਖਾਨਮ, ਸੰਗਿ ਨ ਕੋਊ, ਦ੍ਰਿਸਟਿ ਨਿਹਾਰਹੁ ॥ ਕੋਟ ਨ ਓਟ, ਨ ਕੋਸ ਨ ਛੋਟਾ, ਕਰਤ ਬਿਕਾਰ ਦੋਊ ਕਰ ਝਾਰਹੁ ॥ ਮਿਤ੍ਰ ਨ ਪੁਤ੍ਰ, ਕਲਤ੍ਰ ਸਾਜਨ ਸਖ, ਉਲਟਤ ਜਾਤ ਬਿਰਖ ਕੀ ਛਾਂਰਹੁ ॥ਦੀਨ ਦਯਾਲ, ਪੁਰਖ ਪ੍ਰਭ ਪੂਰਨ, ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥ ਸ੍ਰੀਪਤਿ ਨਾਥ, ਸਰਣਿ ਨਾਨਕ ਜਨ, ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥
ਪ੍ਰਾਨ ਮਾਨ ਦਾਨ ਮਗ ਜੋਹਨ, ਹੀਤੁ ਚੀਤੁ ਦੇ ਲੇ ਲੇ ਪਾਰੀ ॥ ਸਾਜਨ ਸੈਨ, ਮੀਤ ਸੁਤ ਭਾਈ, ਤਾਹੂ ਤੇ ਲੇ ਰਖੀ ਨਿਰਾਰੀ ॥ ਧਾਵਨ ਪਾਵਨ, ਕੂਰ ਕਮਾਵਨ, ਇਹ ਬਿਧਿ ਕਰਤ ਅਉਧ ਤਨ ਜਾਰੀ ॥
ਕਰਮ ਧਰਮ, ਸੰਜਮ ਸੁਚ ਨੇਮਾ, ਚੰਚਲ ਸੰਗਿ ਸਗਲ ਬਿਧਿ ਹਾਰੀ ॥ ਪਸੁ ਪੰਖੀ, ਬਿਰਖ ਅਸਥਾਵਰ, ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥ ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ, ਦੀਨਾ ਨਾਥ ਪ੍ਰਾਨਪਤਿ ਸਾਰੀ ॥ ਖਾਨ ਪਾਨ ਮੀਠ ਰਸ ਭੋਜਨ, ਅੰਤ ਕੀ ਬਾਰ ਹੋਤ ਕਤ ਖਾਰੀ ॥ ਨਾਨਕ, ਸੰਤ ਚਰਨ ਸੰਗਿ ਉਧਰੇ, ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥੬॥
ਬ੍ਰਹਮਾਦਿਕ ਸਿਵ ਛੰਦ ਮੁਨੀਸੁਰ, ਰਸਕਿ ਰਸਕਿ ਠਾਕੁਰ ਗੁਨ ਗਾਵਤ ॥ ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ, ਧਰਣਿ ਗਗਨ ਆਵਤ ਫੁਨਿ ਧਾਵਤ ॥ਸਿਧ ਮਨੁਖ੍ਯ੍ਯ ਦੇਵ ਅਰੁ ਦਾਨਵ, ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥ ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ, ਹਰਿ ਜਨ ਤਾ ਕੈ ਦਰਸਿ ਸਮਾਵਤ ॥ ਤਿਸਹਿ ਤਿਆਗਿ ਆਨ ਕਉ ਜਾਚਹਿ, ਮੁਖ ਦੰਤ ਰਸਨ ਸਗਲ ਘਸਿ ਜਾਵਤ ॥ ਰੇ ਮਨ ਮੂੜ, ਸਿਮਰਿ ਸੁਖਦਾਤਾ, ਨਾਨਕ ਦਾਸ ਤੁਝਹਿ ਸਮਝਾਵਤ ॥੭॥
ਮਾਇਆ ਰੰਗ ਬਿਰੰਗ ਕਰਤ, ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥ ਏਤਾ ਗਬੁ ਅਕਾਸਿ ਨ ਮਾਵਤ, ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥ ਦਹ ਦਿਸ ਧਾਇ ਮਹਾ ਬਿਖਿਆ ਕਉ, ਪਰ ਧਨ ਛੀਨਿ ਅਗਿਆਨ ਹਰਿਓ ਹੈ ॥ ਜੋਬਨ ਬੀਤਿ ਜਰਾ ਰੋਗਿ ਗ੍ਰਸਿਓ, ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥ਅਨਿਕ ਜੋਨਿ ਸੰਕਟ ਨਰਕ ਭੁੰਚਤ, ਸਾਸਨ ਦੂਖ ਗਰਤਿ ਗਰਿਓ ਹੈ ॥ ਪ੍ਰੇਮ ਭਗਤਿ ਉਧਰਹਿ ਸੇ ਨਾਨਕ, ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥੮॥
ਗੁਣ ਸਮੂਹ, ਫਲ ਸਗਲ ਮਨੋਰਥ, ਪੂਰਨ ਹੋਈ ਆਸ ਹਮਾਰੀ ॥ ਅਉਖਧ ਮੰਤ੍ਰ ਤੰਤ੍ਰ ਪਰ ਦੁਖ, ਹਰ ਸਰਬ ਰੋਗ ਖੰਡਣ ਗੁਣਕਾਰੀ ॥ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ, ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥ ਇਸਨਾਨ ਦਾਨ, ਤਾਪਨ ਸੁਚਿ ਕਿਰਿਆ, ਚਰਣ ਕਮਲ ਹਿਰਦੈ ਪ੍ਰਭ ਧਾਰੀ ॥ ਸਾਜਨ ਮੀਤ ਸਖਾ ਹਰਿ ਬੰਧਪ, ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥ ਓਟ ਗਹੀ ਸੁਆਮੀ ਸਮਰਥਹ, ਨਾਨਕ ਦਾਸ ਸਦਾ ਬਲਿਹਾਰੀ ॥੯॥
ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥ ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥ ਪਾਵਕ ਜਰਿਓ ਨ ਜਾਤ, ਰਹਿਓ ਜਨ ਧੂਰਿ ਲਗਿ ॥ ਨੀਰੁ ਨ ਸਾਕਸਿ ਬੋਰਿ, ਚਲਹਿ ਹਰਿ ਪੰਥਿ ਪਗਿ ॥ ਨਾਨਕ, ਰੋਗ ਦੋਖ ਅਘ ਮੋਹ, ਛਿਦੇ ਹਰਿ ਨਾਮ ਖਗਿ ॥੧॥੧੦॥
ਉਦਮੁ ਕਰਿ ਲਾਗੇ, ਬਹੁ ਭਾਤੀ ਬਿਚਰਹਿ, ਅਨਿਕ ਸਾਸਤ੍ਰ ਬਹੁ ਖਟੂਆ ॥ ਭਸਮ ਲਗਾਇ ਤੀਰਥ ਬਹੁ ਭ੍ਰਮਤੇ, ਸੂਖਮ ਦੇਹ ਬੰਧਹਿ ਬਹੁ ਜਟੂਆ ॥ ਬਿਨੁ ਹਰਿ ਭਜਨ, ਸਗਲ ਦੁਖ ਪਾਵਤ, ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥ ਪੂਜਾ ਚਕ੍ਰ ਕਰਤ ਸੋਮਪਾਕਾ, ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥
Bhul Chuk Maaf !!