Waheguru ji ka khalsa
Waheguru ji ki fateh
Advice to all wives from Satguru.
ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥ ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥੧੨੬॥What is that word, what is that virtue, and what is that magic mantra? What are those clothes, which I can wear to captivate my Husband Lord? ||126||
ਮਣੀਆ = ਸ਼ਿਰੋਮਣੀ। ਹਉ = ਮੈਂ। ਜਿਤੁ = ਜਿਸ (ਵੇਸ) ਨਾਲ। ਵਸਿ = ਵੱਸ ਵਿਚ।੧੨੬।
(ਹੇ ਭੈਣ!) ਉਹ ਕੇਹੜਾ ਅੱਖਰ ਹੈ? ਉਹ ਕੇਹੜਾ ਗੁਣ ਹੈ? ਉਹ ਕੇਹੜਾ ਸ਼ਿਰੋਮਣੀ ਮੰਤਰ ਹੈ? ਉਹ ਕੇਹੜਾ ਵੇਸ ਮੈਂ ਕਰਾਂ ਜਿਸ ਨਾਲ (ਮੇਰਾ) ਖਸਮ (ਮੇਰੇ) ਵੱਸ ਵਿਚ ਆ ਜਾਏ?।੧੨੬।
ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥ ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥੧੨੭॥Humility is the word, forgiveness is the virtue, and sweet speech is the magic mantra. Wear these three robes, O sister, and you will captivate your Husband Lord. ||127||
ਖਵਣੁ = ਸਹਾਰਨਾ। ਜਿਹਬਾ = ਮਿੱਠੀ ਜੀਭ, ਮਿੱਠਾ ਬੋਲਣਾ।੧੨੭।
ਹੇ ਭੈਣ! ਨਿਊਣਾ ਅੱਖਰ ਹੈ, ਸਹਾਰਨਾ ਗੁਣ ਹੈ, ਮਿੱਠਾ ਬੋਲਣਾ ਸ਼ਿਰੋਮਣੀ ਮੰਤਰ ਹੈ। ਜੇ ਇਹ ਤਿੰਨ ਵੇਸ ਕਰ ਲਏਂ ਤਾਂ (ਮੇਰਾ) ਖਸਮ (ਤੇਰੇ) ਵੱਸ ਵਿਚ ਆ ਜਾਇਗਾ।੧੨੭।
Source: [
www.srigranth.org]
----------------------------------------------------------------------------------------------------------------
ਸੋਰਠਿ ਮਹਲਾ ੫ ॥ ਗਰੀਬੀ ਗਦਾ ਹਮਾਰੀ ॥ ਖੰਨਾ ਸਗਲ ਰੇਨੁ ਛਾਰੀ ॥ ਇਸੁ ਆਗੈ ਕੋ ਨ ਟਿਕੈ ਵੇਕਾਰੀ ॥ ਗੁਰ ਪੂਰੇ ਏਹ ਗਲ ਸਾਰੀ ॥੧॥Sorat'h, Fifth Mehl: Humility is my spiked club. My dagger is to be the dust of all men's feet. No evil-doer can withstand these weapons. The Perfect Guru has given me this understanding. ||1||
ਗਰੀਬੀ = ਨਿਮ੍ਰਤਾ-ਸੁਭਾਉ। ਗਦਾ = ਗੁਰਜ। ਖੰਨਾ = ਖੰਡਾ। ਰੇਨੁ = ਚਰਨ-ਧੂੜ। ਛਾਰੀ = ਛਾਰ, ਮਿੱਟੀ। ਨ ਟਿਕੈ = ਖਲੋ ਨਹੀਂ ਸਕਦਾ, ਠਹਿਰ ਨਹੀਂ ਸਕਦਾ। ਵੇਕਾਰੀ = ਕੁਕਰਮੀ। ਸਾਰੀ = ਸਮਝਾਈ।੧।
ਹੇ ਭਾਈ! ਨਿਮ੍ਰਤਾ-ਸੁਭਾਉ ਸਾਡੇ ਪਾਸ ਗੁਰਜ ਹੈ, ਸਭ ਦੀ ਚਰਨ-ਧੂੜ ਬਣੇ ਰਹਿਣਾ ਸਾਡੇ ਪਾਸ ਖੰਡਾ ਹੈ। ਇਸ (ਗੁਰਜ) ਅੱਗੇ, ਇਸ (ਖੰਡੇ) ਅੱਗੇ ਕੋਈ ਭੀ ਕੁਕਰਮੀ ਟਿਕ ਨਹੀਂ ਸਕਦਾ। (ਸਾਨੂੰ) ਪੂਰੇ ਗੁਰੂ ਨੇ ਇਹ ਗੱਲ ਸਮਝਾ ਦਿੱਤੀ ਹੈ।੧।
ਹਰਿ ਹਰਿ ਨਾਮੁ ਸੰਤਨ ਕੀ ਓਟਾ ॥ ਜੋ ਸਿਮਰੈ ਤਿਸ ਕੀ ਗਤਿ ਹੋਵੈ ਉਧਰਹਿ ਸਗਲੇ ਕੋਟਾ ॥੧॥ ਰਹਾਉ ॥The Name of the Lord, Har, Har, is the support and shelter of the Saints. One who remembers the Lord in meditation, is emancipated; millions have been saved in this way. ||1||Pause||
ਓਟਾ = ਆਸਰਾ। ਤਿਸ ਕੀ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ}। ਗਤਿ = ਉੱਚੀ ਆਤਮਕ ਅਵਸਥਾ। ਉਧਰਹਿ = (ਵਿਕਾਰਾਂ ਤੋਂ) ਬਚ ਜਾਂਦੇ ਹਨ। ਕੋਟਾ = ਕ੍ਰੋੜਾਂ ਹੀ।੧।ਰਹਾਉ।
ਹੇ ਭਾਈ! ਪਰਮਾਤਮਾ ਦਾ ਨਾਮ ਸੰਤ ਜਨਾਂ ਦਾ ਆਸਰਾ ਹੈ। ਜੇਹੜਾ ਭੀ ਮਨੁੱਖ (ਪਰਮਾਤਮਾ ਦਾ ਨਾਮ) ਸਿਮਰਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ। (ਨਾਮ ਦੀ ਬਰਕਤਿ ਨਾਲ) ਸਾਰੇ ਕ੍ਰੋੜਾਂ ਹੀ ਜੀਵ (ਵਿਕਾਰਾਂ ਤੋਂ) ਬਚ ਜਾਂਦੇ ਹਨ।੧।ਰਹਾਉ।
ਸੰਤ ਸੰਗਿ ਜਸੁ ਗਾਇਆ ॥ ਇਹੁ ਪੂਰਨ ਹਰਿ ਧਨੁ ਪਾਇਆ ॥ ਕਹੁ ਨਾਨਕ ਆਪੁ ਮਿਟਾਇਆ ॥ ਸਭੁ ਪਾਰਬ੍ਰਹਮੁ ਨਦਰੀ ਆਇਆ ॥੨॥੧੬॥੮੦॥In the Society of the Saints, I sing His Praises. I have found this, the perfect wealth of the Lord. Says Nanak, I have eradicated my self-conceit. I see the Supreme Lord God everywhere. ||2||16||80||
ਸੰਗਿ = ਸੰਗਤਿ ਵਿਚ। ਜਸੁ = ਸਿਫ਼ਤਿ-ਸਾਲਾਹ ਦਾ ਗੀਤ। ਆਪੁ = ਆਪਾ-ਭਾਵ। ਸਭੁ = ਹਰ ਥਾਂ। ਨਦਰੀ ਆਇਆ = ਦਿੱਸਿਆ।੨।
ਹੇ ਨਾਨਕ! ਆਖ-ਜਿਸ ਮਨੁੱਖ ਨੇ ਸੰਤ ਜਨਾਂ ਦੀ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਹੈ, ਉਸ ਨੇ ਇਹ ਹਰਿ-ਨਾਮ ਧਨ ਪ੍ਰਾਪਤ ਕਰ ਲਿਆ ਹੈ ਜੋ ਕਦੇ ਭੀ ਨਹੀਂ ਮੁੱਕਦਾ। ਉਸ ਮਨੁੱਖ ਨੇ (ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ ਉਸ ਨੂੰ ਹਰ ਥਾਂ ਪਰਮਾਤਮਾ ਹੀ (ਵੱਸਦਾ) ਦਿੱਸ ਪਿਆ ਹੈ।੨।੧੬।੮੦।
Source: [
www.srigranth.org]
Humility, forgiveness and sweet talk are the constituents of
Gareebee.
Gareebee is the permanent solution to all relationship problems.
Waheguru ji ka khalsa
Waheguru ji ki fateh