ਸਤਿਗੁਰਬਚਨਕਮਾਵਣੇਸਚਾਏਹੁਵੀਚਾਰੁ॥
Welcome! Log In Create A New Profile

Advanced

ਲਾਵਾਂ

Posted by Parvinder Singh 
ਲਾਵਾਂ
August 16, 2014 01:51AM
ਵਾਹਿਗੁਰੂ ਮੈ ਗੁਰੂ ਰਾਮਦਾਸ ਜੀ ਮਹਰਾਜ ਦੀ ਬਾਣੀ "ਲਾਵਾਂ" ਦੇ ਅਰਥ ਪੜ੍ਹਨਾ ਚਾਹੁਨਾ....
ਕੀ ਕਿਸੀ ਨੂੰ ਕੋਈ ਕਿਤਾਬ ਪਤਾ ਹੈ ਜਿਸ ਵਿਚ ਬੜੇ ਵਿਸਤਾਰ ਨਾਲ ਸ਼ਬਦ ਅਤੇ ਭਾਵ ਅਰਥ ਸਮਝਾਏ ਹੋਣ....
please suggest me some books or audio video links ....._/\_
Reply Quote TweetFacebook
Re: ਲਾਵਾਂ
August 16, 2014 11:36AM
Check this link jee
[www.gurmatbibek.com]
Reply Quote TweetFacebook
Re: ਲਾਵਾਂ
August 16, 2014 09:41PM
ਭਾਈ ਸਾਹਿਬ ਜੀ ....ਇਹ ਤੇ ਸੰਥਯਾ ਹੈ ਇਸ ਬਾਣੀ ਦੀ ....ਮੈ ਅਰਥ ਪੜਨਾ ਚਾਹਨਾ....ਜਿਥੇ ਇਕ ਪਾਸੇ ਲਾਵਾਂ ਅਨੰਦਕਾਰਜ ਵੇਲੇ ਪੜੀ ਜਾਂਦੀ ਹੈ
ਉਥੇ ਇਹ ਲਾਵਾਂ ਨਿਰੰਕਾਰ ਦੇ ਨਾਲ ਮਿਲਣ ਦਾ ਦਸਦਿਆਂ ਨੇ....ਕੀ ਕਿਦਾਂ ਉਸ ਨਿਰੰਕਾਰ ਨੂ ਮਿਲਯਾ ਜਾ ਸਕਦਾ ਹੈ...ਮੈ ਉਸ ਪਰਥਾਏ ਪੜ੍ਹਨਾ ਚਾਹੁਨਾ .....ਭੁਲ ਚੁਕ ਮਾਫ਼ ਕਰਨਾ ਜੀਓ _/\_
Reply Quote TweetFacebook
Re: ਲਾਵਾਂ
August 17, 2014 03:42PM
Professor Sahib Singh Ji

ਸੂਹੀ ਮਹਲਾ ੪ ॥

xxx
xxx


ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥

ਹਰਿ ਪਹਿਲੜੀ ਲਾਵ = ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਇਹ ਪਹਿਲੀ ਸੋਹਣੀ ਲਾਵ ਹੈ। ਪਰਵਿਰਤੀ ਕਰਮ = ਪਰਮਾਤਮਾ ਦਾ ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ। ਦ੍ਰਿੜਾਇਆ = (ਗੁਰੂ ਨੇ) ਨਿਸ਼ਚੇ ਕਰਾਇਆ ਹੈ।
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ ਗੁਰੂ ਨੇ ਸਿੱਖ ਨੂੰ) ਹਰਿ-ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ ਨਿਸ਼ਚੇ ਕਰਾਇਆ ਹੈ (ਤਾਕੀਦ ਕੀਤੀ ਹੈ)। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਪਹਿਲੀ ਸੋਹਣੀ ਲਾਂਵ।


ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥

ਬਾਣੀ = ਗੁਰੂ ਦੀ ਬਾਣੀ। ਦ੍ਰਿੜਹੁ = ਹਿਰਦੇ ਵਿਚ ਪੱਕਾ ਕਰੋ। ਤਜਾਇਆ = ਤਜੇ ਜਾਂਦੇ ਹਨ।
ਗੁਰੂ ਦੀ ਬਾਣੀ ਹੀ (ਸਿੱਖ ਵਾਸਤੇ) ਬ੍ਰਹਮਾ ਦਾ ਵੇਦ ਹੈ। ਇਸ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਨ ਦਾ) ਧਰਮ (ਆਪਣੇ ਹਿਰਦੇ ਵਿਚ) ਪੱਕਾ ਕਰੋ (ਨਾਮ ਸਿਮਰਿਆਂ ਸਾਰੇ) ਪਾਪ ਦੂਰ ਹੋ ਜਾਂਦੇ ਹਨ।


ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥

ਸਿਮ੍ਰਿਤਿ ਨਾਮੁ ਦ੍ਰਿੜਾਇਆ = ਗੁਰੂ ਨੇ ਜੋ ਹਰਿ-ਨਾਮ-ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ।
ਪਰਮਾਤਮਾ ਦਾ ਨਾਮ ਸਿਮਰਦੇ ਰਹੋ, (ਮਨੁੱਖਾ ਜੀਵਨ ਦਾ ਇਹ) ਧਰਮ (ਆਪਣੇ ਅੰਦਰ) ਪੱਕਾ ਕਰ ਲਵੋ। ਗੁਰੂ ਨੇ ਜੋ ਨਾਮ ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ।


ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥

ਸਭਿ = ਸਾਰੇ। ਕਿਲਵਿਖ = ਪਾਪ।
ਪੂਰੇ ਗੁਰੂ (ਦੇ ਇਸ ਉਪਦੇਸ਼ ਨੂੰ) ਹਰ ਵੇਲੇ ਚੇਤੇ ਰੱਖੋ, ਸਾਰੇ ਪਾਪ ਵਿਕਾਰ (ਇਸ ਦੀ ਬਰਕਤਿ ਨਾਲ) ਦੂਰ ਹੋ ਜਾਂਦੇ ਹਨ।


ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥

ਸਹਜ ਅਨੰਦੁ = ਆਤਮਕ ਅਡੋਲਤਾ ਦਾ ਸੁਖ। ਮਨਿ = ਮਨ ਵਿਚ।
ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ।

ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥

ਆਰੰਭੁ = ਮੁੱਢ। ਕਾਜੁ = ਵਿਆਹ ॥੧॥
ਦਾਸ ਨਾਨਕ ਆਖਦਾ ਹੈ ਕਿ ਪਰਮਾਤਮਾ ਦਾ ਨਾਮ ਜਪਣਾ ਹੀ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਪਹਿਲੀ ਲਾਂਵ ਹੈ। ਹਰਿ-ਨਾਮ ਸਿਮਰਨ ਤੋਂ ਹੀ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ) ਵਿਆਹ (ਦਾ) ਮੁੱਢ ਬੱਝਦਾ ਹੈ ॥੧॥


ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥

ਹਰਿ ਦੂਜੜੀ ਲਾਵ = ਪ੍ਰਭੂ-ਪਤੀ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ। ਸਤਿਗੁਰੁ ਪੁਰਖੁ ਮਿਲਾਇਆ = (ਪ੍ਰਭੂ ਨੇ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦਿੱਤਾ। ਬਲਿ ਰਾਮ ਜੀਉ = ਹੇ ਰਾਮ ਜੀ! ਤੈਥੋਂ ਸਦਕੇ ਹਾਂ।
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਦੂਜੀ ਸੋਹਣੀ ਲਾਂਵ- (ਜੋ ਤੂੰ ਮਿਹਰ ਕਰ ਕੇ ਜਿਸ ਜੀਵ-ਇਸਤ੍ਰੀ ਨੂੰ) ਗੁਰੂ ਮਹਾ ਪੁਰਖ ਮਿਲਾ ਦੇਂਦਾ ਹੈਂ,


ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥

ਭੈ = (ਦੁਨੀਆ ਦੇ) ਸਾਰੇ ਡਰਾਂ ਤੋਂ। ਨਿਰਭਉ = ਨਿਡਰ। ਹੋਇ = ਹੋ ਜਾਂਦਾ ਹੈ। ਗਵਾਇਆ = (ਗੁਰੂ) ਦੂਰ ਕਰ ਦੇਂਦਾ ਹੈ।
(ਉਸ ਦਾ) ਮਨ (ਦੁਨੀਆ ਦੇ) ਸਾਰੇ ਡਰਾਂ ਵਲੋਂ ਨਿਡਰ ਹੋ ਜਾਂਦਾ ਹੈ, (ਗੁਰੂ ਉਸ ਦੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਦੇਂਦਾ ਹੈ।


ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥

ਭਉ = ਡਰ। ਨਿਰਮਲੁ ਭਉ = ਪਵਿੱਤਰ ਡਰ, ਅਦਬ-ਸਤਕਾਰ। ਵੇਖੈ = ਵੇਖਦੀ ਹੈ। ਹਦੂਰੇ = ਹਾਜ਼ਰ-ਨਾਜ਼ਰ, ਅੰਗ-ਸੰਗ।
(ਜੇਹੜੀ ਜੀਵ-ਇਸਤ੍ਰੀ ਹਉਮੈ ਦੂਰ ਕਰ ਕੇ) ਪਰਮਾਤਮਾ ਦੇ ਗੁਣ ਗਾਂਦੀ ਹੈ, ਉਸ ਦੇ ਅੰਦਰ (ਪ੍ਰਭੂ-ਪਤੀ ਵਾਸਤੇ) ਆਦਰ-ਸਤਕਾਰ ਪੈਦਾ ਹੋ ਜਾਂਦਾ ਹੈ, ਉਹ ਪਰਮਾਤਮਾ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦੀ ਹੈ।


ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥

ਆਤਮ ਰਾਮੁ ਪਸਾਰਿਆ = ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ! ਸਰਬ = ਸਭ ਜੀਵਾਂ ਵਿਚ। ਭਰਪੂਰੇ = ਵਿਆਪਕ।
(ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ ਇਹ ਜਗਤ-ਖਿਲਾਰਾ) ਪ੍ਰਭੂ ਆਪਣੇ ਆਪੇ ਦਾ ਪਸਾਰਾ ਪਸਾਰ ਰਿਹਾ ਹੈ, ਅਤੇ ਉਹ ਮਾਲਕ-ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ।


ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥

ਏਕੋ = ਇੱਕ ਹੀ। ਮਿਲਿ ਹਰਿ ਜਨ = ਸੰਤ ਜਨਾਂ ਨਾਲ ਮਿਲ ਕੇ, ਸਾਧ ਸੰਗਤ ਵਿਚ ਮਿਲ ਕੇ। ਮੰਗਲ = ਸਿਫ਼ਤ-ਸਾਲਾਹ ਦੇ ਗੀਤ।
(ਉਸ ਜੀਵ-ਇਸਤ੍ਰੀ ਨੂੰ ਆਪਣੇ) ਅੰਦਰ ਅਤੇ ਬਾਹਰ (ਸਾਰੇ ਜਗਤ ਵਿਚ) ਸਿਰਫ਼ ਪਰਮਾਤਮਾ ਹੀ (ਵੱਸਦਾ ਦਿੱਸਦਾ ਹੈ), ਸਾਧ ਸੰਗਤ ਵਿਚ ਮਿਲ ਕੇ ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੀ ਰਹਿੰਦੀ ਹੈ।


ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥

ਚਲਾਈ = ਤੋਰ ਦਿੱਤੀ। ਅਨਹਦ = ਇਕ-ਰਸ, ਬਿਨਾ ਵਜਾਇਆਂ। ਸਬਦ ਵਜਾਏ = ਸਿਫ਼ਤ-ਸਾਲਾਹ ਦੀ ਬਾਣੀ ਦੇ ਮਾਨੋ, ਵਾਜੇ ਵਜਾ ਦੇਂਦਾ ਹੈ ॥੨॥
ਹੇ ਦਾਸ ਨਾਨਕ! (ਗੁਰੂ ਦੀ ਸਰਨ ਪੈ ਕੇ, ਹਉਮੈ ਦੂਰ ਕਰਕੇ ਪ੍ਰਭੂ ਸਿਫ਼ਤ-ਸਾਲਾਹ ਦੇ ਗੀਤ ਗਾਣੇ ਅਤੇ ਉਸ ਨੂੰ ਸਰਬ-ਵਿਆਪਕ ਵੇਖਣਾ-ਪ੍ਰਭੂ ਨੇ ਇਹ) ਦੂਜੀ ਲਾਂਵ (ਜੀਵ-ਇਸਤ੍ਰੀ ਦੇ ਵਿਆਹ ਦੀ) ਤੋਰ ਦਿੱਤੀ ਹੈ, (ਇਸ ਆਤਮਕ ਅਵਸਥਾ ਤੇ ਪਹੁੰਚੀ ਜੀਵ-ਇਸਤ੍ਰੀ ਦੇ ਅੰਦਰ ਪ੍ਰਭੂ) ਸਿਫ਼ਤ-ਸਾਲਾਹ ਦੀ ਬਾਣੀ ਦੇ, ਮਾਨੋ, ਇਕ-ਰਸ ਵਾਜੇ ਵਜਾ ਦੇਂਦਾ ਹੈ ॥੨॥


ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥

ਤੀਜੜੀ ਲਾਵ = ਤੀਜੀ ਸੋਹਣੀ ਲਾਂਵ। ਹਰਿ ਤੀਜੜੀ ਲਾਵ = ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ। ਮਨਿ = ਮਨ ਵਿਚ। ਬੈਰਾਗੀਆ ਮਨਿ = ਵੈਰਾਗਵਾਨਾਂ ਦੇ ਮਨ ਵਿਚ। ਚਾਉ = (ਪ੍ਰਭੂ-ਮਿਲਾਪ ਲਈ) ਉਤਸ਼ਾਹ।
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮਿਹਰ ਨਾਲ) ਵੈਰਾਗਵਾਨਾਂ ਦੇ ਮਨ ਵਿਚ (ਤੇਰੇ ਮਿਲਾਪ ਲਈ) ਤਾਂਘ ਪੈਦਾ ਹੁੰਦੀ ਹੈ, (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਸੋਹਣੀ ਲਾਂਵ ਹੈ।


ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥

ਮੇਲੁ = ਮਿਲਾਪ। ਵਡਭਾਗੀਆ = ਵੱਡੇ ਭਾਗਾਂ ਵਾਲੇ ਮਨੁੱਖ।
ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੂੰ ਸੰਤ ਜਨਾਂ ਦਾ ਮਿਲਾਪ ਹਾਸਲ ਹੁੰਦਾ ਹੈ, ਉਹਨਾਂ ਨੂੰ ਪਰਮਾਤਮਾ ਦਾ ਮੇਲ ਪ੍ਰਾਪਤ ਹੁੰਦਾ ਹੈ।


ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥

ਮੁਖਿ = ਮੂੰਹ ਤੋਂ। ਬੋਲੀ = ਉਚਾਰੀ। ਹਰਿ ਬਾਣੀ = ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ।
(ਉਹ ਮਨੁੱਖ ਜੀਵਨ ਨੂੰ) ਪਵਿੱਤਰ ਕਰਨ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰਦੇ ਹਨ, ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਅਤੇ ਮੂੰਹ ਨਾਲ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦੇ ਹਨ।


ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥

ਕਥੀਐ = ਕਥਨ ਕਰਨੀ ਚਾਹੀਦੀ ਹੈ। ਅਕਥ = ਅਕੱਥ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਅਕਥ ਕਹਾਣੀ = ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ।
ਉਹ ਵਡ-ਭਾਗੀ ਮਨੁੱਖ ਸੰਤ ਜਨਾਂ ਦੀ ਸੰਗਤ ਵਿਚ ਪ੍ਰਭੂ-ਮਿਲਾਪ ਪ੍ਰਾਪਤ ਕਰਦੇ ਹਨ। ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ ਸਦਾ ਕਰਦੇ ਰਹਿਣਾ ਚਾਹੀਦਾ ਹੈ।


ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥

ਹਿਰਦੈ = ਹਿਰਦੇ ਵਿਚ। ਧੁਨਿ = ਰੌ, ਲਗਨ। ਜਪੀਐ = ਜਪਿਆ ਜਾ ਸਕਦਾ ਹੈ। ਮਸਤਕਿ = ਮੱਥੇ ਉੱਤੇ। ਭਾਗੁ = ਚੰਗੀ ਕਿਸਮਤ।
(ਜਿਹੜਾ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ, ਉਸ ਦੇ) ਹਿਰਦੇ ਵਿਚ ਸਦਾ ਟਿਕੀ ਰਹਿਣ ਵਾਲੀ ਪ੍ਰਭੂ-ਪ੍ਰੇਮ ਦੀ ਰੌ ਚੱਲ ਪੈਂਦੀ ਹੈ। ਪਰ, ਪਰਮਾਤਮਾ ਦਾ ਨਾਮ (ਤਦੋਂ ਹੀ) ਜਪਿਆ ਜਾ ਸਕਦਾ ਹੈ, ਜੇ ਮੱਥੇ ਉੱਤੇ ਚੰਗਾ ਭਾਗ ਜਾਗ ਪਏ।


ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥

ਨਾਨਕੁ ਬੋਲੇ = ਨਾਨਕ ਬੋਲਦਾ ਹੈ। ਤੀਜੀ ਲਾਵੈ = ਤੀਜੀ ਲਾਂਵ ਦੀ ਰਾਹੀਂ, ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਤੀਜੀ ਲਾਂਵ ਸਮੇ। ਮਨਿ = (ਜੀਵ-ਇਸਤ੍ਰੀ ਦੇ) ਮਨ ਵਿਚ। ਹਰਿ ਬੈਰਾਗੁ = ਪ੍ਰਭੂ (-ਮਿਲਾਪ ਦੀ) ਤੀਬਰ ਤਾਂਘ। ਉਪਜੈ = ਪੈਦਾ ਹੋ ਜਾਂਦੀ ਹੈ ॥੩॥
ਦਾਸ ਨਾਨਕ ਆਖਦਾ ਹੈ ਕਿ (ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ) ਤੀਜੀ ਲਾਂਵ ਸਮੇ (ਜੀਵ-ਇਸਤ੍ਰੀ ਦੇ) ਮਨ ਵਿਚ ਪ੍ਰਭੂ (-ਮਿਲਾਪ ਦੀ) ਤੀਬਰ ਤਾਂਘ ਪੈਦਾ ਹੋ ਜਾਂਦੀ ਹੈ ॥੩॥


ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥

ਚਉਥੜੀ ਲਾਵ = ਚੌਥੀ ਸੋਹਣੀ ਲਾਂਵ। ਹਰਿ ਚਉਥੜੀ ਲਾਵ = ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਚੌਥੀ ਸੋਹਣੀ ਲਾਂਵ। ਮਨਿ = (ਜੀਵ-ਇਸਤ੍ਰੀ ਦੇ) ਮਨ ਵਿਚ। ਸਹਜੁ = ਆਤਮਕ ਅਡੋਲਤਾ।
ਹੇ ਸੋਹਣੇ ਰਾਮ! ਮੈਂ ਤੈਥੋਂ ਸਦਕੇ ਹਾਂ। (ਤੇਰੀ ਮੇਹਰ ਨਾਲ ਜਿਸ ਜੀਵ-ਇਸਤ੍ਰੀ ਦੇ) ਮਨ ਵਿਚ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ ਨੂੰ ਤੇਰਾ ਮਿਲਾਪ ਹੋ ਜਾਂਦਾ ਹੈ। (ਇਹ ਆਤਮਕ ਅਵਸਥਾ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਮਿਲਾਪ ਦੀ) ਚੌਥੀ ਸੋਹਣੀ ਲਾਂਵ ਹੈ।


ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥

ਗੁਰਮੁਖਿ = ਗੁਰੂ ਵਲ ਮੂੰਹ ਕਰ ਕੇ, ਗੁਰੂ ਦੇ ਸਨਮੁਖ ਰਹਿ ਕੇ। ਸੁਭਾਇ = (ਪ੍ਰਭੂ ਦੇ) ਪਿਆਰ ਵਿਚ (ਟਿਕ ਕੇ)। ਮਨਿ = ਮਨ ਵਿਚ। ਤਨਿ = ਤਨ ਵਿਚ।
ਗੁਰੂ ਦੀ ਸਰਨ ਪੈ ਕੇ (ਪ੍ਰਭੂ-) ਪ੍ਰੇਮ ਵਿਚ (ਟਿਕ ਕੇ, ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ) ਮਿਲ ਪੈਂਦਾ ਹੈ, (ਉਸ ਦੇ) ਮਨ ਵਿਚ (ਉਸ ਦੇ) ਤਨ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪੈਂਦਾ ਹੈ।


ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥

ਪ੍ਰਭ ਭਾਇਆ = ਪ੍ਰਭੂ ਨੂੰ ਪਿਆਰਾ ਲੱਗਾ। ਅਨਦਿਨੁ = {अनुदिनां} ਹਰ ਰੋਜ਼, ਹਰ ਵੇਲੇ। ਲਿਵ ਲਾਈ = ਸੁਰਤ ਜੋੜੀ ਰੱਖੀ।
ਜਿਸ ਜੀਵ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਪ੍ਰਭੂ ਨੂੰ ਉਹ ਜੀਵ ਪਿਆਰਾ ਲੱਗਣ ਲੱਗ ਪੈਂਦਾ ਹੈ। ਉਹ ਮਨੁੱਖ ਸਦਾ ਪ੍ਰਭੂ (ਦੀ ਯਾਦ ਵਿਚ (ਆਪਣੀ) ਸੁਰਤ ਜੋੜੀ ਰੱਖਦਾ ਹੈ।


ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥

ਮਨ ਚਿੰਦਿਆ = ਮਨ-ਇੱਛਤ। ਨਾਮਿ = ਨਾਮ ਦੀ ਰਾਹੀਂ। ਵਜੀ ਵਾਧਾਈ = ਚੜ੍ਹਦੀ ਕਲਾ ਬਣ ਗਈ।
ਉਹ ਮਨੁੱਖ ਪ੍ਰਭੂ-ਮਿਲਾਪ ਦਾ ਮਨ-ਇੱਛਤ ਫਲ ਪ੍ਰਾਪਤ ਕਰ ਲੈਂਦਾ ਹੈ। ਪ੍ਰਭੂ ਦੇ ਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਸਦਾ) ਚੜ੍ਹਦੀ ਕਲਾ ਬਣੀ ਰਹਿੰਦੀ ਹੈ।


ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥

ਪ੍ਰਭਿ = ਪ੍ਰਭੂ ਨੇ। ਠਾਕੁਰਿ = ਠਾਕੁਰ ਨੇ। ਕਾਜੁ = (ਜੀਵ-ਇਸਤ੍ਰੀ ਦੇ) ਵਿਆਹ ਦਾ ਉੱਦਮ। ਰਚਾਇਆ = ਅਰੰਭ ਦਿੱਤਾ। ਧਨ = ਜੀਵ-ਇਸਤ੍ਰੀ। ਹਿਰਦੈ = ਹਿਰਦੇ ਵਿਚ। ਨਾਮਿ = ਨਾਮ ਦੀ ਬਰਕਤਿ ਨਾਲ। ਵਿਗਾਸੀ = ਖਿੜ ਪਈ, ਆਨੰਦ-ਭਰਪੂਰ ਹੋ ਗਈ।
ਪ੍ਰਭੂ ਨੇ, ਮਾਲਕ-ਹਰੀ ਨੇ (ਜਿਸ ਜੀਵ-ਇਸਤ੍ਰੀ ਦੇ) ਵਿਆਹ ਦਾ ਉੱਦਮ ਸ਼ੁਰੂ ਕਰ ਦਿੱਤਾ, ਉਹ ਜੀਵ-ਇਸਤ੍ਰੀ ਨਾਮ ਸਿਮਰਨ ਦੀ ਬਰਕਤਿ ਨਾਲ (ਆਪਣੇ) ਹਿਰਦੇ ਵਿਚ ਸਦਾ ਆਨੰਦ-ਭਰਪੂਰ ਰਹਿੰਦੀ ਹੈ।


ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥

ਚਉਥੀ ਲਾਵੈ = ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਲਾਂਵ ਸਮੇ। ਅਵਿਨਾਸੀ = ਕਦੇ ਨਾਸ ਨਾਹ ਹੋਣ ਵਾਲਾ ॥੪॥੨॥
ਦਾਸ ਨਾਨਕ ਆਖਦਾ ਹੈ ਕਿ ਪ੍ਰਭੂ-ਪਤੀ ਨਾਲ ਜੀਵ-ਇਸਤ੍ਰੀ ਦੇ ਵਿਆਹ ਦੀ ਚੌਥੀ ਲਾਂਵ ਸਮੇ ਜੀਵ-ਇਸਤ੍ਰੀ ਕਦੇ ਨਾਸ ਨਾਹ ਹੋਣ ਵਾਲੇ ਪ੍ਰਭੂ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ॥੪॥੨॥
Reply Quote TweetFacebook
Re: ਲਾਵਾਂ
August 19, 2014 09:11AM
Thank you So much vrg ....._/\_
Reply Quote TweetFacebook
Sorry, only registered users may post in this forum.

Click here to login