ਸਤਿਗੁਰਬਚਨਕਮਾਵਣੇਸਚਾਏਹੁਵੀਚਾਰੁ॥
Welcome! Log In Create A New Profile

Advanced

Please explain meaning of this shabad

Posted by kukar 
O mind, renounce the three qualities, and focus your consciousness on the fourth state.
man ray tarai gun chhod cha-uthai chit laa-ay.
Guru Ang-603

what are the tarai gun and how to renounce them?
and what is 4th state?

Kabir Kukar Raam Ko Mutia Mero Nao
Gale Hamare Jayvri Jeh Khinchey Teh Jao
Reply Quote TweetFacebook
ਸੋਰਠਿ ਮਹਲਾ ੩ ਘਰੁ ੧ ॥ ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥ ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥੧॥ ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥ ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥ ਨਾਮੈ ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥ ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥੨॥ ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥ ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ ਉਰ ਧਾਰਿ ॥੩॥ ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥ ਨਾਨਕ ਨਾਉ ਬੇੜਾ ਨਾਉ ਤੁਲਹੜਾ ਭਾਈ ਜਿਤੁ ਲਗਿ ਪਾਰਿ ਜਨ ਪਾਇ ॥੪॥੯॥ {ਪੰਨਾ 603}

ਪਦਅਰਥ: ਤਿਹੀ ਗੁਣੀ—(ਮਾਇਆ ਦੇ) ਤਿੰਨਾਂ ਹੀ ਗੁਣਾਂ ਵਿਚ (ਰਜੋ, ਸਤੋ, ਤਮੋ ਗੁਣ)। ਤ੍ਰਿਭਵਣੁ—ਤਿੰਨ ਭਵਨਾਂ ਵਾਲਾ ਜਗਤ, ਸਾਰਾ ਸੰਸਾਰ। ਵਿਆਪਿਆ—ਫਸਿਆ ਪਿਆ ਹੈ। ਬੂਝ—(ਆਤਮਕ ਜੀਵਨ ਦੀ) ਸਮਝ। ਗੁਰਮੁਖਿ—ਗੁਰੂ ਦੀ ਸਰਨ ਪੈਣ ਵਾਲਾ ਮਨੁੱਖ। ਨਾਮਿ—ਨਾਮ ਵਿਚ। ਗਿਆਨੀ—ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ। ਜਾਇ—ਜਾ ਕੇ।੧।

ਛੋਡਿ—ਛੱਡ ਕੇ। ਚਉਥੈ—ਉਸ ਅਵਸਥਾ ਵਿਚ ਜਿਥੇ ਮਾਇਆ ਦੇ ਤਿੰਨ ਗੁਣ ਪ੍ਰਭਾਵ ਨਹੀਂ ਪਾ ਸਕਦੇ। ਮਨਿ—ਮਨ ਵਿਚ।ਰਹਾਉ।

ਨਾਮੈ ਤੇ—ਨਾਮ ਤੋਂ ਹੀ। ਸਭਿ—ਸਾਰੇ। ਊਪਜੇ—ਆਤਮਕ ਜੀਵਨ ਪ੍ਰਾਪਤ ਕਰਦੇ ਹਨ। ਨਾਇ ਵਿਸਰਿਐ—ਜੇ ਨਾਮ ਵਿਸਰ ਜਾਏ। ਮਰਿ ਜਾਇ—(ਆਤਮਕ ਮੌਤੇ) ਮਰ ਜਾਂਦਾ ਹੈ। ਅਗਿਆਨੀ—ਆਤਮਕ ਜੀਵਨ ਦੀ ਸੂਝ ਤੋਂ ਸੱਖਣਾ। ਅੰਧੁ—ਮਾਇਆ ਦੇ ਮੋਹ ਵਿਚ ਅੰਨ੍ਹਾ। ਮੁਹਾਇ—(ਆਤਮਕ ਜੀਵਨ ਦਾ ਸਰਮਾਇਆ) ਲੁਟਾ ਕੇ।੨।

ਭਵਜਲੁ—ਸੰਸਾਰ—ਸਮੁੰਦਰ। ਉਤਾਰਿ—ਉਤਾਰੇ, ਲੰਘਾਂਦਾ ਹੈ। ਉਰ—ਹਿਰਦਾ। ਧਾਰਿ—ਟਿਕਾ ਕੇ।੩।

ਉਥਰੇ—(ਸੰਸਾਰ—ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ। ਲਾਇ—ਲਾ ਕੇ। ਬੇੜਾ—ਜਹਾਜ਼। ਤੁਲਹੜਾ—ਸੋਹਣਾ ਤੁਲਹਾ (ਤੁਲਹਾ—ਲੱਕੜਾਂ ਤੇ ਕਾਹੀ ਆਦਿਕ ਬੰਨ੍ਹ ਕੇ ਦਰਿਆ ਤੋਂ ਪਾਰ ਲੰਘਾਣ ਲਈ ਬਣਾਇਆ ਹੋਇਆ ਵਸੀਲਾ)। ਜਿਤੁ—ਜਿਸ ਵਿਚ। ਜਿਤੁ ਲਗਿ—ਜਿਸ ਵਿਚ ਚੜ੍ਹ ਕੇ।੪।

ਅਰਥ: ਹੇ ਮੇਰੇ ਮਨ! (ਮਾਇਆ ਦੇ) ਤਿੰਨ ਗੁਣਾਂ (ਦੇ ਪ੍ਰਭਾਵ) ਨੂੰ ਛੱਡ ਕੇ ਉਸ ਅਵਸਥਾ ਵਿਚ ਟਿਕ ਜਿਥੇ ਇਹਨਾਂ ਤਿੰਨਾਂ ਦਾ ਜ਼ੋਰ ਨਹੀਂ ਪੈਂਦਾ। ਹੇ ਭਾਈ! ਪਰਮਾਤਮਾ ਤੇਰੇ ਮਨ ਵਿਚ (ਹੀ) ਵੱਸਦਾ ਹੈ, ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ।ਰਹਾਉ।

ਹੇ ਭਾਈ! ਸਾਰਾ ਜਗਤ ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਫਸਿਆ ਪਿਆ ਹੈ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ (ਗੁਰੂ ਉਸ ਨੂੰ) ਆਤਮਕ ਜੀਵਨ ਦੀ ਸਮਝ ਬਖ਼ਸ਼ਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਲੀਨ ਹੋ ਕੇ (ਮਾਇਆ ਦੇ ਤਿੰਨਾਂ ਗੁਣਾਂ ਦੀ ਪਕੜ ਤੋਂ) ਬਚੀਦਾ ਹੈ, (ਆਪਣੀ ਤਸੱਲੀ ਵਾਸਤੇ) ਜਾ ਕੇ ਪੁੱਛ ਲਵੋ ਉਹਨਾਂ ਨੂੰ ਜਿਨ੍ਹਾਂ ਨੂੰ ਆਤਮਕ ਜੀਵਨ ਦੀ ਸਮਝ ਆ ਗਈ ਹੈ।੧।

ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜੁੜ ਕੇ ਹੀ ਸਾਰੇ ਜੀਵ ਆਤਮਕ ਜੀਵਨ ਜੀਊ ਸਕਦੇ ਹਨ। ਜੇ ਨਾਮ ਵਿਸਰ ਜਾਏ, ਤਾਂ ਮਨੁੱਖ ਆਤਮਕ ਮੌਤੇ ਮਰ ਜਾਂਦਾ ਹੈ। ਆਤਮਕ ਜੀਵਨ ਦੀ ਸਮਝ ਤੋਂ ਸੱਖਣਾ ਜਗਤ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਮਾਇਆ ਦੇ ਮੋਹ ਵਿਚ ਸੁੱਤੇ ਹੋਏ ਮਨੁੱਖ ਆਤਮਕ ਜੀਵਨ ਦੀ ਰਾਸਿ-ਪੂੰਜੀ ਲੁਟਾ ਕੇ ਜਾਂਦੇ ਹਨ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦੇ ਹਨ ਉਹ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ, (ਗੁਰੂ ਉਹਨਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ। ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਾਂਭ ਕੇ ਰੱਖਦਾ ਹੈ, ਇਹ ਹਰਿ-ਨਾਮ ਹੀ ਜਗਤ ਵਿਚ (ਅਸਲ) ਲਾਭ ਹੈ।੩।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ ਮਨੁੱਖ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ। ਹੇ ਨਾਨਕ! (ਆਖ-) ਹੇ ਭਾਈ! ਪਰਮਾਤਮਾ ਦਾ ਨਾਮ ਹੀ ਜਹਾਜ਼ ਹੈ, ਹਰਿ-ਨਾਮ ਹੀ ਤੁਲਹਾ ਹੈ ਜਿਸ ਵਿਚ ਚੜ੍ਹ ਕੇ ਮਨੁੱਖ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੪।੯।

ਸੋਰਠਿ ਮਹਲਾ ੩ ਘਰੁ ੧ ॥ ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥ ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥ ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥ ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥ ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥ ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥੨॥ ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥ ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥੩॥ ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥ ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦॥ {ਪੰਨਾ 603}

ਪਦਅਰਥ: ਸੁਖੁ ਸਾਗਰੁ—ਸੁਖਾਂ ਦਾ ਸਮੁੰਦਰ। ਅੰਤਰਿ—ਵਿਚ। ਹੋਰ ਥੈ—ਕਿਸੇ ਹੋਰ ਥਾਂ ਵਿਚ। ਦੁਖਿ—ਦੁੱਖ ਵਿਚ। ਰੋਗਿ—ਰੋਗ ਵਿਚ। ਵਿਆਪਿਆ—ਗ੍ਰਸਿਆ ਹੋਇਆ। ਮਰਿ—ਮਰ ਕੇ। ਧਾਹੀ—ਧਾਹੀਂ, ਧਾਹਾਂ ਮਾਰ ਮਾਰ ਕੇ।੧।

ਪ੍ਰਾਣੀ—ਹੇ ਬੰਦੇ! ਸੇਵਿ—ਸੇਵਾ ਕਰ। ਗਵਾਇ—ਗਵਾ ਕੇ।ਰਹਉ।

ਧਾਤੁ—ਮਾਇਆ। ਕਰਮ—(ਮਿਥੇ ਹੋਏ ਧਾਰਮਿਕ) ਕੰਮ। ਕਮਾਵਹਿ—ਕਰਦੇ ਹਨ। ਸਾਦੁ—ਸੁਆਦ। ਸੰਧਿਆ—ਸਵੇਰ ਦੁਪਹਿਰ ਤੇ ਸ਼ਾਮ ਦੀ ਪੂਜਾ। ਤਰਪਣੁ—ਪਿਤਰਾਂ ਤੇ ਦੇਵਤਿਆਂ ਨੂੰ ਜਲ ਭੇਟਾ ਕਰਨਾ।੨।

ਜਿਸ ਨੋ—(ਲਫ਼ਜ਼ 'ਜਿਸੁ' ਦਾ ੁ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ}। ਪੀ—ਪੀ ਕੇ। ਤ੍ਰਿਪਤਾਸੇ—ਰੱਜੇ ਰਹਿੰਦੇ ਹਨ। ਆਪੁ—ਆਪਾ—ਭਾਵ। ਗਵਾਏ—ਗਵਾਇ, ਗਵਾ ਕੇ।੩।

ਅੰਧੁ—ਅੰਨਿ੍ਹਆਂ ਵਾਲਾ ਕੰਮ। ਮਗੁ—ਰਸਤਾ। ਅਖੀ—(ਆਪਣੀਆਂ) ਅੱਖਾਂ ਨਾਲ। ਘਰੈ ਅੰਦਰਿ—ਘਰ ਹੀ ਵਿਚ। ਘਰ ਅੰਦਰਿ—ਘਰ ਵਿਚ। ਸਚੁ—ਸਦਾ ਕਾਇਮ ਰਹਿਣ ਵਾਲਾ ਪ੍ਰਭੂ। ਪਾਏ—ਲੱਭ ਲੈਂਦਾ ਹੈ।੪।

ਅਰਥ: ਹੇ ਬੰਦੇ! ਗੁਰੂ ਦੀ ਸਰਨ ਪਉ, ਤੇ, ਆਤਮਕ ਆਨੰਦ ਮਾਣ। ਜੇ ਤੂੰ ਗੁਰੂ ਦੀ ਦੱਸੀ ਸੇਵਾ ਕਰੇਂਗਾ, ਤਾਂ ਸੁਖ ਪਾਏਂਗਾ। ਨਹੀਂ ਤਾਂ ਆਪਣਾ ਜੀਵਨ ਵਿਅਰਥ ਗੁਜ਼ਾਰ ਕੇ (ਇਥੋਂ) ਚਲਾ ਜਾਏਂਗਾ।ਰਹਾਉ।

ਹੇ ਭਾਈ! ਜਗਤ ਵਿਚ ਗੁਰੂ (ਹੀ) ਸੁਖ ਦਾ ਸਮੁੰਦਰ ਹੈ, (ਗੁਰੂ ਤੋਂ ਬਿਨਾ) ਕਿਸੇ ਹੋਰ ਥਾਂ ਸੁਖ ਨਹੀਂ ਮਿਲਦਾ। ਜਗਤ ਆਪਣੀ ਹਉਮੈ ਦੇ ਕਾਰਨ (ਗੁਰੂ ਤੋਂ ਖੁੰਝ ਕੇ) ਦੁੱਖ ਵਿਚ ਰੋਗ ਵਿਚ ਗ੍ਰਸਿਆ ਰਹਿੰਦਾ ਹੈ, ਮੁੜ ਮੁੜ ਜੰਮਦਾ ਮਰਦਾ ਹੈ, ਧਾਹਾਂ ਮਾਰ ਮਾਰ ਕੇ ਰੋਂਦਾ ਹੈ (ਦੁੱਖੀ ਹੁੰਦਾ ਹੈ)।੧।

ਹੇ ਭਾਈ! ਗੁਰੂ ਤੋਂ ਖੁੰਝੇ ਹੋਏ ਮਨੁੱਖ ਮਾਇਆ ਦੇ ਤਿੰਨਾਂ ਗੁਣਾਂ ਦੇ ਪ੍ਰਭਾਵ ਵਿਚ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਉਹਨਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਆਉਂਦਾ। ਤਿੰਨੇ ਵੇਲੇ ਸੰਧਿਆ-ਪਾਠ ਕਰਦੇ ਹਨ, ਪਿਤਰਾਂ ਦੇਵਤਿਆਂ ਨੂੰ ਜਲ ਅਰਪਣ ਕਰਦੇ ਹਨ, ਗਾਇਤ੍ਰੀ-ਮੰਤ੍ਰ ਦਾ ਪਾਠ ਕਰਦੇ ਹਨ, ਪਰ ਆਤਮਕ ਜੀਵਨ ਦੀ ਸੂਝ ਤੋਂ ਬਿਨਾ ਉਹਨਾਂ ਨੂੰ ਦੁੱਖ ਹੀ ਮਿਲਦਾ ਹੈ।੨।

ਹੇ ਭਾਈ! ਉਹ ਮਨੁੱਖ ਭਾਗਾਂ ਵਾਲਾ ਹੈ ਜੋ ਗੁਰੂ ਦੀ ਦੱਸੀ ਸੇਵਾ ਕਰਦਾ ਹੈ (ਪਰ ਗੁਰੂ ਉਸੇ ਨੂੰ ਮਿਲਦਾ ਹੈ) ਜਿਸ ਨੂੰ ਪਰਮਾਤਮਾ ਆਪ ਮਿਲਾਏ। (ਗੁਰੂ ਦੀ ਸ਼ਰਨ ਪੈਣ ਵਾਲੇ) ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ (ਗੁਰੂ ਪਾਸੋਂ) ਪਰਮਾਤਮਾ ਦੇ ਨਾਮ ਦਾ ਰਸ ਪੀ ਕੇ ਸਦਾ ਰੱਜੇ ਰਹਿੰਦੇ ਹਨ।੩।

ਹੇ ਭਾਈ! ਇਹ ਜਗਤ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਅੰਨਿ੍ਹਆਂ ਵਾਲਾ ਹੀ ਕੰਮ ਸਦਾ ਕਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵਨ ਦਾ ਸਹੀ) ਰਸਤਾ ਨਹੀਂ ਲੱਭ ਸਕਦਾ। ਹੇ ਨਾਨਕ! ਜੇ ਇਸ ਨੂੰ ਗੁਰੂ ਮਿਲ ਪਏ, ਤਾਂ (ਪਰਮਾਤਮਾ ਨੂੰ) ਅੱਖਾਂ ਨਾਲ ਵੇਖ ਲੈਂਦਾ ਹੈ, ਆਪਣੇ ਹਿਰਦੇ-ਘਰ ਵਿਚ ਹੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਲੱਭ ਲੈਂਦਾ ਹੈ।੪।੧੦।
Please try translation by prof. Sahib singh jee.
Reply Quote TweetFacebook
Sorry, only registered users may post in this forum.

Click here to login